
ਜਲੰਧਰ, 14 ਨਵੰਬਰ -- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 2 ਜੀ ਸਪੈਕਟ੍ਰਮ ਵੰਡ ਘੋਟਾਲੇ 'ਚ ਸਾਬਕਾ ਸੰਚਾਰ ਮੰਤਰੀ ਏ. ਰਾਜਾ ਨੂੰ ਬਲੀ ਦਾ ਬੱਕਰਾ ਬਣਾ ਦਿੱਤਾ ਗਿਆ ਹੈ ਅਤੇ ਸ਼੍ਰੀ ਰਾਜਾ ਨੇ ਜਿਸ ਤੋਂ ਇਜਾਜ਼ਤ ਲੈ ਕੇ ਇਹ ਵੰਡ ਕੀਤੀ ਉਸ ਨੂੰ ਛੱਡ ਦਿੱਤਾ ਗਿਆ। ਆਪਣੀ ਜਨ ਚੇਤਨਾ ਯਾਤਰਾ ਦੌਰਾਨ ਇਥੇ ਇਕ ਸਵਾਗਤ ਸਭਾ ਨੂੰ ਸੰਬੋਧਿਤ ਕਰਦਿਆਂ ਸ਼੍ਰੀ ਅਡਵਾਨੀ ਨੇ ਕਿਹਾ ਕਿ ਸ਼੍ਰੀ ਰਾਜਾ ਨੇ ਪ੍ਰਧਾਨ ਮੰਤਰੀ ਅਤੇ ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਗ੍ਰਹਿ ਮੰਤਰੀ ਪੀ. ਚਿਦੰਬਰਮ ਤੋਂ ਇਜਾਜ਼ਤ ਲੈ ਕੇ 2 ਜੀ ਸਪੈਕਟ੍ਰਮ ਦੀ ਵੰਡ ਕੀਤੀ ਸੀ। ਉਨ੍ਹਾਂ ਕਿਹਾ ਕਿ ਸ਼੍ਰੀ ਰਾਜਾ ਨੂੰ ਇਸ ਘੋਟਾਲੇ 'ਚ ਬਲੀ ਦਾ ਬੱਕਰਾ ਬਣਾ ਦਿੱਤਾ ਗਿਆ ਹੈ ਪਰ ਜਿਨ੍ਹਾਂ ਤੋਂ ਉਸ ਨੇ ਇਜਾਜ਼ਤ ਲੈ ਕੇ ਇਹ ਕੰਮ ਕੀਤਾ ਉਸ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਭਾਜਪਾ ਨੇਤਾ ਨੇ ਆਪਣੀ ਪੰਜਾਬ ਯਾਤਰਾ ਦੌਰਾਨ ਭਾਜਪਾ ਅਤੇ ਅਕਾਲੀ ਦਲ ਗਠਬੰਧਨ ਨੂੰ ਫਿਰ ਤੋਂ ਮੌਕਾ ਦੇਣ ਦੀ ਅਪੀਲ ਕਰਦੇ ਹੋਏ ਲੋਕਾਂ ਨੂੰ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ 'ਚ ਸੂਬਾ ਸਰਕਾਰ ਨੇ ਕਈ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕ ਅਗਲੇ ਵਿਧਾਨ ਸਭਾ ਚੋਣਾਂ 'ਚ ਇਸ ਗਠਬੰਧਨ ਨੂੰ ਫਿਰ ਤੋਂ ਮੌਕਾ ਦੇਣ ਜਿਸ ਨਾਲ ਉਹ ਉਨ੍ਹਾਂ ਦੀ ਭਲਾਈ ਲਈ ਅੱਗੇ ਵੀ ਕੰਮ ਕਰਦੇ ਰਹਿਣ। ਇਸ ਤੋਂ ਪਹਿਲਾਂ ਲੁਧਿਆਣਾ ਤੋਂ ਆਪਣੀ 34ਵੇਂ ਦਿਨ ਦੀ ਜਨ ਚੇਤਨਾ ਯਾਤਰਾ ਦੀ ਸ਼ੁਰੂਆਤ ਹੋਣ ਤੋਂ ਬਾਅਦ ਸ਼੍ਰੀ ਅਡਵਾਨੀ ਦਾ ਕਈ ਸਥਾਨਾਂ 'ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਈ ਜਨ ਸਭਾਵਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਯੋਧਿਆ 'ਚ ਰਾਮ ਜਨਮ ਭੂਮੀ ਮੰਦਰ ਲਈ ਕੱਢੀ ਗਈ ਪਹਿਲੀ ਰਥ ਯਾਤਰਾ ਦੀ ਤੁਲਨਾ 'ਚ ਇਸ ਯਾਤਰਾ ਨੂੰ ਕਾਫੀ ਸਮਰਥਨ ਮਿਲਿਆ ਹੈ



No comments:
Post a Comment