ਆਦਮਪੁਰ, 17 ਨਵੰਬਰ --ਔਰਤ ਵਲੋਂ ਦਰੱਖਤ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮਜੀਤ ਕੌਰ (40) ਪਤਨੀ ਨਛੱਤਰ ਸਿੰਘ ਵਾਸੀ ਪਧਿਆਣਾ ਥਾਣਾ ਆਦਮਪੁਰ ਨੇ ਅੱਜ ਸਵੇਰੇ ਰਣਜੀਤ ਸਿੰਘ ਦੀ ਮੋਟਰ 'ਤੇ ਲੱਗੇ ਦਰੱਖਤ 'ਤੇ ਚੁੰਨੀ ਨਾਲ ਲਟਕ ਕੇ ਫਾਹਾ ਲੈ ਲਿਆ ਅਤੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਮ੍ਰਿਤਕ ਦਾ ਪਤੀ ਕਾਫੀ ਸਮੇਂ ਤੋਂ ਵਿਦੇਸ਼ ਗਿਆ ਹੋਇਆ ਸੀ। ਉਸ ਦੀਆਂ ਦੋ ਲੜਕੀਆਂ ਅਤੇ 2 ਲੜਕੇ ਹਨ। ਆਦਮਪੁਰ ਪੁਲਸ ਸੂਚਨਾ ਮਿਲਣ 'ਤੇ ਥਾਣਾ ਮੁਖੀ ਅੰਗਰੇਜ਼ ਸਿੰਘ ਦੀ ਅਗਵਾਈ ਹੇਠ ਘਟਨਾ ਸਥਾਨ 'ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ।