ਉਸਮਾਨਪੁਰ/ਜਾਡਲਾ, 4 ਦਸੰਬਰ--ਇਥੋਂ ਨਜ਼ਦੀਕੀ ਪਿੰਡ ਦੁਪਾਲਪੁਰ ਵਿਖੇ ਇਕ ਪਤੀ ਵੱਲੋਂ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਖ਼ਬਰ ਹੈ। ਇਸ ਸਬੰਧੀ ਮ੍ਰਿਤਕਾ ਦੇ ਭਰਾ ਰਾਜ ਕੁਮਾਰ ਵਾਸੀ ਖੁਰਦਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਹੈ ਕਿ ਉਸ ਦੀ ਭੈਣ ਨਰੇਸ਼ ਰਾਣੀ ਨੂੰ ਉਸ ਦਾ ਪਤੀ ਮਨੋਹਰ ਸਿੰਘ ਪਹਿਲਾਂ ਵੀ ਤੰਗ ਪ੍ਰੇਸ਼ਾਨ ਕਰਦਾ ਸੀ। ਪਰ ਬੀਤੇ ਦਿਨੀਂ ਜਦੋਂ ਉਸ ਦੀ ਖੇਤਾਂ ਨੂੰ ਗਈ ਸੀ ਤਾਂ ਉਸ ਦੇ ਪਤੀ ਨੇ ਉਸ ਦੇ ਸਿਰ 'ਤੇ ਕਹੀ ਨਾਲ ਵਾਰ ਕਰ ਦਿੱਤਾ। ਜ਼ਖ਼ਮੀ ਹਾਲਤ ਵਿਚ ਨਰੇਸ਼ ਰਾਣੀ ਨੂੰ ਨਵਾਂਸ਼ਹਿਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਜ਼ਖ਼ਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਮੌਤ ਹੋ ਗਈ। ਜਾਡਲਾ ਚੌਕੀ ਇੰਚਾਰਜ਼ ਰਜਿੰਦਰ ਸਿੰਘ ਨੇ ਦੱਸਿਆ ਕਿ ਫਰਾਰ ਹੋਏ ਕਥਿਤ ਦੋਸ਼ੀ ਵਿਰੁੱਧ ਥਾਣਾ ਸਦਰ 'ਚ ਮਾਮਲਾ ਦਰਜ ਕਰਕੇ ਲਾਸ਼ ਨੂੰ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ।
No comments:
Post a Comment