ਨਵੀਂ ਦਿੱਲੀ, 7 ਦਸੰਬਰ -- ਸੋਸ਼ਲ ਮੀਡੀਆ 'ਤੇ ਇਤਰਾਜ਼ਯੋਗ ਸਮੱਗਰੀ ਦੀ ਨਿਗਰਾਨੀ ਕਰਨ ਅਤੇ ਇਸ ਨੂੰ ਹਟਾਏ ਜਾਣ ਦੇ ਉਪਾਅ ਲੱਭਣ ਦੇ ਸਰਕਾਰ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਸੰਚਾਰ ਮੰਤਰੀ ਕਪਿਲ ਸਿੱਬਲ ਨੇ ਇਤਰਾਜ਼ਯੋਗ ਸਮੱਗਰੀ ਨੂੰ ਲੈ ਕੇ ਫੇਸਬੁੱਕ, ਗੂਗਲ, ਯਾਹੂ ਅਤੇ ਮਾਈਕਰੋਸਾਫਟ ਨੂੰ ਚੇਤਾਵਨੀ ਦਿਤੀ ਸੀ ਕਿ ਉਹ ਯੂਜ਼ਰਜ਼ ਵਲੋਂ ਪੋਸਟ ਕੀਤੀ ਜਾ ਰਹੀ ਸਮੱਗਰੀ ਦੀ ਨਿਗਰਾਨੀ ਕਰਨ। ਸਿੱਬਲ ਦੇ ਐਲਾਨ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਦੇ ਘਰ ਦੇ ਬਾਹਰ ਪ੍ਰਦਰਸ਼ਨ ਹੋਇਆ। ਤੇਜਿੰਦਰਪਾਲ ਸਿੰਘ ਬੱਗਾ ਦੀ ਅਗਵਾਈ ਵਾਲੀ ਭਗਤ ਸਿੰਘ ਕ੍ਰਾਂਤੀ ਸੈਨਾ ਦੇ ਮੈਂਬਰਾਂ ਨੇ ਸਿੱਬਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕੀਤਾ। ਰਦਰਸ਼ਨਕਾਰੀ 'ਗੈਟ ਵੈਲ ਸੂਨ ਕਪਿਲ ਮਾਮੂ' ਦੇ ਨਾਅਰੇ ਲਾ ਰਹੇ ਸਨ। ਪੁਲਸ ਨੇ ਕਈ ਪ੍ਰਦਰਸ਼ਨਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।