Friday, 30 December 2011

Vota

ਜਲੰਧਰ, 29 ਦਸੰਬਰ --ਚੋਣ ਜ਼ਾਬਤਾ ਲਾਗੂ ਹੋ ਚੁੱਕਾ ਹੈ, ਜਿਸ ਕਾਰਨ ਸਰਕਾਰੀ ਜਾਇਦਾਦ 'ਤੇ ਕਿਸੇ ਵੀ ਪਾਰਟੀ ਦੇ ਪ੍ਰਚਾਰ ਵਾਲਾ ਹੋਰਡਿੰਗਸ ਬੋਰਡ ਨਹੀਂ ਲੱਗ ਸਕਦਾ ਪਰ ਇਸ ਦੇ ਬਾਵਜੂਦ ਅਕਾਲੀ-ਭਾਜਪਾ ਸਰਕਾਰ ਦੇ ਸ਼ਹਿਰ ਵਿਚ ਲੱਗੇ ਹੋਰਡਿੰਗਸ ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੇ ਹਨ। ਰੇਲਵੇ ਸਟੇਸ਼ਨ ਵੱਲ ਜਾ ਰਹੀ ਲਾਡੋਵਾਲੀ ਸੜਕ 'ਤੇ ਸਾਬਕਾ ਸਥਾਨਕ ਸਰਕਾਰਾਂ ਮੰਤਰੀ ਮਨੋਰੰਜਨ ਕਾਲੀਆ ਦੀ ਫੋਟੋ ਵਾਲਾ ਹੋਰਡਿੰਗਜ਼ ਲੱਗਾ ਹੋਇਆ ਹੈ, ਜਿਸ 'ਤੇ ਵਾਰਡ 14 ਵਲੋਂ ਨਵੇਂ ਸਾਲ ਅਤੇ ਲੋਹੜੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ। ਇਸ 'ਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ,  ਲਾਲ ਕ੍ਰਿਸ਼ਨ ਅਡਵਾਨੀ, ਸੁਸ਼ਮਾ ਸਵਰਾਜ ਸਮੇਤ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਗਡਕਰੀ ਦੀ ਫੋਟੋ ਦੇ ਨਾਲ-ਨਾਲ ਹੋਰ ਆਗੂਆਂ ਦੀ ਫੋਟੋ ਵੀ ਲਗਾਈ ਗਈ ਹੈ। ਇਸ ਸੜਕ 'ਤੇ ਸਥਿਤ ਸਰਕਾਰੀ ਬਿਲਡਿੰਗ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਬੋਰਡ ਲੱਗਾ ਹੋਇਆ ਹੈ, ਜਿਸ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਫੋਟੋ ਦੇ ਨਾਲ-ਨਾਲ ਸਿੱਖਿਆ ਮੰਤਰੀ ਦੀ ਫੋਟੋ ਲਗਾਈ ਗਈ ਹੈ। ਇਸ ਤੋਂ ਸਾਬਿਤ ਹੁੰਦਾ ਹੈ ਕਿ ਚੋਣ ਜ਼ਾਬਤੇ ਦੇ ਨਿਯਮਾਂ ਦੇ ਬਾਹਰ ਜਾ ਕੇ ਸਰਕਾਰੀ ਜਾਇਦਾਦ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ

ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੇ ਨੇ ਹੋਰਡਿੰਗਜ਼

ਚੋਣ ਜ਼ਾਬਤੇ ਦੀਆਂ ਧੱਜੀਆਂ ਉਡਾ ਰਹੇ ਨੇ ਹੋਰਡਿੰਗਜ਼

No comments:

Post a Comment